ਕੋਰੋਨਾ ਦਾ ਕਹਿਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕੀਤੀ ਇਹ ਅਪੀਲ...

- news18-Punjabi
- Last Updated: March 21, 2020, 1:43 PM IST
ਕੋਰੋਨਾਵਾਇਰਸ ਨੂੰ ਲੈ ਕੇ ਦੇਸ਼ ਭਰ ਵਿੱਚ ਕਈ ਤਰ੍ਹਾਂ ਦੀਆਂ ਅਫ਼ਵਾਹਾਂ ਫੈਲ ਰਹੀਆਂ ਹਨ। ਪੰਜਾਬ ਵਿੱਚ ਵੀ ਧਾਰਮਿਕ ਆਸਥਾ ਦੇ ਨਾਮ ਉਤੇ ਕਈ ਤਰ੍ਹਾਂ ਦੀਆਂ ਅਫ਼ਵਾਹਾਂ ਫੈਲ ਰਹੀਆਂ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅਪੀਲ ਕੀਤੀ ਹੈ ਕਿ ਅਜਿਹੀਆਂ ਅਫ਼ਵਾਹਾਂ ਤੋਂ ਬਚਿਆ ਜਾਵੇ ਅਤੇ ਸਿਹਤ ਮੰਤਰਾਲੇ ਦੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ।
ਉਨ੍ਹਾਂ ਕਿਹਾ ਹੈ ਕਿ ਸੋਸ਼ਲ ਮੀਡੀਆ ਉੱਤੇ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਕਈ ਪਖੰਡੀਆਂ ਦੀਆਂ ਵੀਡੀਉ ਵਾਇਰਲ ਹੋ ਰਾਹੀਆਂ ਹਨ ਜਿਹੜੇ ਵੱਖਰੇ ਵੱਖਰੇ ਢੰਗ ਨਾਲ ਕੋਰੋਨਾ ਵਾਇਰਸ ਦਾ ਇਲਾਜ ਕਰਨ ਦੇ ਦਾਅਵੇ ਕਰਦੇ ਹਨ। ਦੇਸ਼ ਭਰ ਦੀ ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਕਿਸੇ ਵੀ ਤਰ੍ਹਾਂ ਦੇ ਜਾਦੂ ਮੰਤਰਾਂ ਵਿਚ ਨਾ ਪਿਆ ਜਾਵੇ। ਜਦੋਂ ਵੀ ਕਿਸੇ ਤਰ੍ਹਾਂ ਦੀ ਤਕਲੀਫ਼ ਹੁੰਦੀ ਹੈ ਤਾਂ ਆਪਣੇ ਨੇੜੇ ਦੇ ਡਾਕਟਰ ਨਾਲ ਸੰਪਰਕ ਕੀਤਾ ਜਾਵੇ।
ਪੰਜਾਬ ਵਿਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਕੋਰੋਨਾ ਵਾਇਰਸ ਦੇ ਪੰਜਾਬ ਵਿਚ ਹੁਣ ਤੱਕ 7 ਮਾਮਲੇ ਪਾਜੀਟਿਵ ਆ ਚੁੱਕੇ ਹਨ ਜਿਹਨਾਂ ਵਿਚੋਂ ਇੱਕ ਦੀ ਮੌਤ ਵੀ ਹੋ ਗਈ ਹੈ। ਤਕਰੀਬਨ 30-40 ਲੋਕਾਂ ਦੇ ਸ਼ੱਕੀ ਤੌਰ ਉਤੇ ਸੈਂਪਲ ਭਰੇ ਗਏ ਹਨ ਜਿਹਨਾਂ ਨੂੰ ਜਾਂਚ ਲਈ ਭੇਜੇ ਗਏ ਹਨ।