ਕੇਜਰੀਵਾਲ ਵੱਲੋਂ 'ਫਰਜ਼ੀ ਵੀਡੀਓ' ਨੂੰ ਲੈ ਕੇ ਪੰਜਾਬ ਦੇ CM ਨੂੰ ਕਾਨੂੰਨੀ ਕਾਰਵਾਈ ਦੀ ਚਿਤਾਵਨੀ

News18 Punjabi | News18 Punjab
Updated: February 4, 2021, 8:53 AM IST
share image
ਕੇਜਰੀਵਾਲ ਵੱਲੋਂ 'ਫਰਜ਼ੀ ਵੀਡੀਓ' ਨੂੰ ਲੈ ਕੇ ਪੰਜਾਬ ਦੇ CM ਨੂੰ ਕਾਨੂੰਨੀ ਕਾਰਵਾਈ ਦੀ ਚਿਤਾਵਨੀ
ਕੇਜਰੀਵਾਲ ਵੱਲੋਂ 'ਫਰਜ਼ੀ ਵੀਡੀਓ' ਨੂੰ ਲੈ ਕੇ ਪੰਜਾਬ ਦੇ CM ਨੂੰ ਕਾਨੂੰਨੀ ਕਾਰਵਾਈ ਦੀ ਚਿਤਾਵਨੀ

  • Share this:
  • Facebook share img
  • Twitter share img
  • Linkedin share img
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਸੋਸ਼ਲ ਮੀਡੀਆ ਉਤੇ ਉਨ੍ਹਾਂ ਦਾ 'ਫਰਜ਼ੀ ਵੀਡੀਓ" ਕਥਿਤ ਤੌਰ ਉਤੇ ਸਾਂਝਾ ਕਰਨ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਕਾਨੂੰਨੀ ਕਾਰਵਾਈ ਦੀ ਚਿਤਾਵਨੀ ਦਿੱਤੀ ਹੈ। ਕੇਜਰੀਵਾਲ ਨੇ ਕੈਪਟਨ ਉੱਤੇ ਆਪਣੀ ਰਾਜਨੀਤਿਕ ਹੋਂਦ ਲਈ ਗੰਦੀ ਰਾਜਨੀਤੀ ਦਾ ਸਹਾਰਾ ਲੈਣ ਦਾ ਦੋਸ਼ ਲਾਇਆ।

ਟਵਿੱਟਰ 'ਤੇ ਪੰਜਾਬ ਦੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਦੁਆਰਾ ਸਾਂਝੇ ਕੀਤੇ ਗਏ ਇਕ ਵੀਡੀਓ ਵਿਚ ਦਿੱਲੀ ਦੇ ਮੁੱਖ ਮੰਤਰੀ ਨੂੰ ਕਥਿਤ ਤੌਰ 'ਤੇ ਤਿੰਨ ਖੇਤੀ ਕਾਨੂੰਨਾਂ ਦੀ ਪ੍ਰਸ਼ੰਸਾ ਕਰਦੇ ਦੇਖਿਆ ਜਾ ਸਕਦਾ ਹੈ। ਠੁਕਰਾਲ ਨੇ ਟਵਿਟਰ 'ਤੇ ਵੀਡੀਓ ਦਾ ਲਿੰਕ ਸਾਂਝਾ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸਰਬ ਪਾਰਟੀ ਬੈਠਕ ਤੋਂ ਬਾਹਰ ਆਉਣ ਤੋਂ ਬਾਅਦ, ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਕੇਜਰੀਵਾਲ ਵੀਡੀਓ ਵਿਚ ਖੇਤੀਬਾੜੀ ਕਾਨੂੰਨਾਂ ਦੀ ਪ੍ਰਸ਼ੰਸਾ ਕਰਦੇ ਨਜ਼ਰ ਆ ਰਹੇ ਹਨ, ਤੇ ਹੁਣ ਉਨ੍ਹਾਂ ਦੀ ਹਮਦਰਦੀ ਕਿਥੇ ਹੈ।

ਟਵੀਟ ਵਿੱਚ ਕਿਹਾ ਗਿਆ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਦਾ ਦਾਅਵਾ ਹੈ ਕਿ ਇਹ ਵੀਡੀਓ ਜਾਅਲੀ ਹੈ, ਹਾਲਾਂਕਿ ਹਰ ਕੋਈ ਉਨ੍ਹਾਂ ਦੇ ਗੱਲ ਤੋਂ ਪਿੱਛੇ ਮੁੜਨ ਦੀ ਆਦਤ ਤੋਂ ਜਾਣੂ ਹੈ। ਕੇਜਰੀਵਾਲ ਨੇ ਠੁਕਰਾਲ ਦੇ ਟਵੀਟ ਨੂੰ ਟੈਗ ਕਰਦਿਆਂ ਜਵਾਬ ਦਿੱਤਾ ਕਿ ਪੋਸਟ ਵਿਚ ਦਿੱਤੀ ਗਈ ਵੀਡੀਓ ਨਾਲ ਛੇੜਛਾੜ ਕੀਤੀ ਗਈ ਹੈ।
ਦਿੱਲੀ ਦੇ ਮੁੱਖ ਮੰਤਰੀ ਨੇ ਟਵੀਟ ਕੀਤਾ, 'ਇਸ ਵੀਡੀਓ ਨਾਲ ਛੇੜਛਾੜ ਕੀਤੀ ਗਈ ਹੈ। ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਰਾਜਸੀ ਹੋਂਦ ਨੂੰ ਬਚਾਉਣ ਲਈ ਇਸ ਦਾ ਸਹਾਰਾ ਲਿਆ ਹੈ ਜੋ ਹੈਰਾਨ ਕਰਨ ਵਾਲੀ ਹੈ। ਮੈਂ ਮੀਡੀਆ ਨੂੰ ਇਸ ਵੀਡੀਓ ਨੂੰ ਪ੍ਰਸਾਰਿਤ ਜਾਂ ਪ੍ਰਕਾਸ਼ਤ ਜਾਂ ਇਸਤੇਮਾਲ ਕਰਨ ਤੋਂ ਗੁਰੇਜ਼ ਕਰਨ ਦੀ ਅਪੀਲ ਕਰਦਾ ਹਾਂ। ਜੇ ਕੈਪਟਨ ਅਮਰਿੰਦਰ ਸਿੰਘ ਤੁਰੰਤ ਇਸ ਵੀਡੀਓ ਨੂੰ ਵਾਪਸ ਨਹੀਂ ਲੈਂਦੇ ਅਤੇ ਮੁਆਫੀ ਨਹੀਂ ਮੰਗਦੇ, ਤਾਂ ਮੈਂ ਉਨ੍ਹਾਂ ਖਿਲਾਫ ਕਾਨੂੰਨੀ ਕਾਰਵਾਈ ਕਰਾਂਗਾ।''
Published by: Gurwinder Singh
First published: February 4, 2021, 8:53 AM IST
ਹੋਰ ਪੜ੍ਹੋ
ਅਗਲੀ ਖ਼ਬਰ